ਜਸਵਿੰਦਰ ਕੌਰ ਨੂੰ ਬਣਾਇਆ ਬਲਾਕ ਸੰਮਤੀ ਦੀ ਚੇਅਰਮੈਨ - Jaswinder Kaur chairman of the block committee
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਬਲਾਕ ਸੰਮਤੀ ਦੀ ਚੇਅਰਮੈਨ ਦੀ ਚੋਣ ਹੋ ਗਈ ਹੈ। ਜਿਸ ਵਿੱਚ ਜਸਵਿੰਦਰ ਕੌਰ ਨੂੰ ਕਾਂਗਰਸ ਦੇ 20 ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਚੇਅਰਮੈਨ ਚੁਣਿਆ ਗਿਆ। ਉਥੇ ਹੀ ਵਿਸ਼ੇਸ਼ ਤੌਰ 'ਤੇ ਰਾਜਾ ਵੜਿੰਗ ਅਤੇ ਸਰਦਾਰ ਹਰਚਰਨ ਸਿੰਘ ਸੋਥਾ ਬਰਾੜ ਜ਼ਿਲ੍ਹਾ ਪ੍ਰਧਾਨ ਪਹੁੰਚੇ ਸਨ। ਉਨ੍ਹਾਂ ਵੱਲੋਂ ਇਨ੍ਹਾਂ ਨੂੰ ਹਾਰ ਪਾ ਕੇ ਚੇਅਰਮੈਨ ਚੁਣਿਆ ਗਿਆ। ਚੇਅਰਮੈਨ ਜਸਵਿੰਦਰ ਕੌਰ ਦਾ ਕਹਿਣਾ ਸੀ ਮੈਂ ਧੰਨਵਾਦ ਕਰਦੀ ਹਾਂ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਤੇ ਸਾਬਕਾ ਵਿਧਾਇਕ ਬੀਬੀ ਕਰਨ ਕੌਰ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਸਰਦਾਰ ਚਰਨ ਸਿੰਘ ਸੋਥਾ ਬਰਾੜ ਦਾ ਜਿਨ੍ਹਾਂ ਵੱਲੋਂ ਮੈਨੂੰ ਮਾਣ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਪਿੰਡ ਵਿੱਚ ਕੋਈ ਕੰਮ ਦੀ ਰੁਕਾਵਟ ਨਹੀਂ ਆਏਗੀ, ਹਰ ਇੱਕ ਮੈਂਬਰ ਦਾ ਮਾਨ ਸਨਮਾਨ ਕੀਤਾ ਜਾਵੇਗਾ।