ਕਿਸਾਨ ਸੰਸਦ 'ਚ ਸ਼ਾਮਿਲ ਹੋਣ ਲਈ ਜਥਾ ਰਵਾਨਾ - ਕੇਂਦਰ ਸਰਕਾਰ
ਹੁਸ਼ਿਆਰਪੁਰ:ਗੜ੍ਹਸ਼ੰਕਰ ਤੋਂ ਕਿਸਾਨ ਸੰਸਦ (Farmers Parliament)ਵਿੱਚ ਸ਼ਾਮਿਲ ਹੋਣ ਲਈ ਕੁੱਲ ਹਿੰਦ ਕਿਸਾਨ ਸਭਾ (Hind Kisan Sabha) ਦਾ 46 ਵਾਂ ਜਥਾ ਦਿੱਲੀ ਲਈ ਰਵਾਨਾ ਹੋਇਆ। ਇਸ ਬਾਰੇ ਕਿਸਾਨ ਆਗੂ ਦਰਸ਼ਨ ਸਿੰਘ ਮੱਟੂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ (Central Government) ਕਿਸਾਨਾਂ ਨੂੰ ਭੜਕਾ ਕੇ ਅੰਦੋਲਨ ਖਤਮ ਕਰਵਾਉਣਾ ਚਾਹੁੰਦੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀਬਾੜੀ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਜਥੇ ਰਵਾਨਾ ਹੁੰਦੇ ਰਹਿਣਗੇ।ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਵੱਡਾ ਸੰਘਰਸ਼ ਕਰਾਂਗੇ।