ਬੇਅਦਬੀ ਤੇ ਬਹਿਬਲ ਕਲਾ ਗੋਲੀਕਾਂਡ ਦੇ ਦੋਸ਼ੀ ਨਹੀਂ ਲੜ ਸਕਦੇ ਚੋਣ: ਧਿਆਨ ਸਿੰਘ ਮੰਡ - ਫ਼ਿਰੋਜ਼ਪੁਰ
ਫ਼ਿਰੋਜ਼ਪੁਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਫ਼ਿਰੋਜ਼ਪੁਰ ਪ੍ਰੈੱਸ ਕਲੱਬ 'ਚ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਉਨ੍ਹਾਂ 5 ਮਈ ਨੂੰ ਕੋਟਕਪੂਰਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਉਨ੍ਹਾਂ ਬਾਦਲ ਪਰਿਵਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਹ ਲੋਕ ਸਭਾ ਚੋਣ ਨਹੀਂ ਲੜ ਸਕਦੇ। ਇਹ ਬੇਅਦਬੀ ਅਤੇ ਬਹਿਬਲ ਕਲਾ ਗੋਲੀਕਾਂਡ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਇਸ ਵਿਚ ਮੌਜੂਦਾ ਸਰਕਾਰ ਦੀ ਵੀ ਮਿਲੀ ਭੁਗਤ ਹੈ ਜਿਨ੍ਹਾਂ ਨੇ ਡੇਢ ਸਾਲ ਤੱਕ ਕੋਈ ਕਾਰਵਾਈ ਨਹੀਂ ਕੀਤੀ ਜਦੋਂ ਐੱਸਆਈਟੀ ਆਪਣੀ ਜਾਂਚ ਨੇੜੇ ਆਈ ਤਾਂ ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਦਬਾਅ ਪਾ ਕੇ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਕਰਵਾ ਦਿੱਤੀ ਜੋ ਇੱਕ ਇਮਾਨਦਾਰ ਅਫ਼ਸਰ ਸੀ।