ਦਰਬਾਰ ਸਾਹਿਬ 'ਤੇ ਹਮਲੇ ਲਈ ਜ਼ਿੰਮੇਵਾਰ ਭਾਰਤ ਸਰਕਾਰ ਸੰਸਦ 'ਚ ਮੰਗੇ ਮੁਆਫ਼ੀ: ਗਿਆਨੀ ਹਰਪ੍ਰੀਤ ਸਿੰਘ - Darbar Sahib
6 ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੇ ਜਖ਼ਮ ਅੱਜ ਤੱਕ ਵੀ ਭਰੇ ਨਹੀਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 'ਚ ਸ੍ਰੀ ਦਰਬਾਰ ਸਾਹਿਬ ਦੇ ਹਮਲੇ ਲਈ ਜ਼ਿੰਮੇਵਾਰ ਭਾਰਤ ਸਰਕਾਰ ਸੰਸਦ 'ਚ ਮੁਆਫ਼ੀ ਮੰਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਗਤਾਂ ਨੂੰ 6 ਜੂਨ ਦਾ ਦਿਹਾੜਾ ਸ਼ਾਂਤੀ ਪੂਰਵਕ ਮਨਾਉਣ ਦੀ ਅਪੀਲ ਕੀਤੀ ਹੈ।