ਦਿੱਲੀ ਸਕੂਲ ਤੇ ਹੋਰ ਮਾਮਲਿਆਂ ਬਾਰੇ ਜਲਦੀ ਬਣਾਵਾਂਗੇ ਕਮੇਟੀ: ਜਥੇਦਾਰ ਹਰਪ੍ਰੀਤ ਸਿੰਘ - jathedar harpreet singh announces akal takht will soon make committee on delhi school issue
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਿੱਲੀ ਵਿਖੇ ਹੋਏ ਘੁਟਾਲੇ ਤੇ ਹੋਰ ਮਾਮਲਿਆਂ ਸਬੰਧੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਤਲਬ ਕੀਤਾ ਗਿਆ ਸੀ। ਇਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਅੱਗੇ ਰੱਖਿਆ। ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ ਜਥੇਦਾਰ ਨੇ ਕਿਹਾ ਕਿ ਜਲਦੀ ਹੀ ਸੂਝਵਾਨ ਲੋਕਾਂ ਦੀ ਇੱਕ ਕਮੇਟੀ ਬਣਾਈ ਜਾਵੇਗੀ, ਜੋ ਇਸ ਮਾਮਲੇ ਬਾਰੇ ਵਿਚਾਰ ਕਰੇਗੀ।
TAGGED:
jathedar harpreet singh