ਜਥੇਦਾਰ ਹਰਪ੍ਰੀਤ ਸਿੰਘ ਨੇ ਡੀਜੀਪੀ ਖ਼ਿਲਾਫ਼ ਮੁਕਦਮਾ ਦਰਜ ਕਰਨ ਦੀ ਕੀਤੀ ਮੰਗ - dgp dinkar gupta statemant on kartarpur sahib
ਪੰਜਾਬ ਦੇ ਪੁੁਲਿਸ ਮੁਖੀ ਦਿਨਕਰ ਗੁਪਤਾ ਵੱਲੋਂ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਜਾਣ ਵਾਲੇ ਸਿੱਖ ਸ਼ਰਧਾਲੂਆਂ ਬਾਰੇ ਦਿੱਤੇ ਗਏ ਵਿਵਾਦਤ ਬਿਆਨ ਨੇ ਪੰਜਾਬ ਦੀ ਸਿਅਸਤ ਵਿੱਚ ਵੱਡੀ ਹਲਚਲ ਪੈਦਾ ਕਰ ਦਿੱਤੀ ਹੈ। ਵੱਖ-ਵੱਖ ਧਾਰਮਿਕ ਤੇ ਰਾਜਨੀਤਿਕ ਆਗੂਆਂ ਵੱਲੋਂ ਡੀ.ਜੀ.ਪੀ. ਦੇ ਇਸ ਬਿਆਨ ਦੀ ਨਿਖੇਧੀ ਕੀਤੀ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਨੇ ਵੀ ਡੀ.ਜੀ.ਪੀ. ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਜੇ ਬਾਕੀ ਧਰਮਾਂ ਦੇ ਲੋਕ ਆਪਣੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਕੇ ਅੱਤਵਾਦੀ ਨਹੀਂ ਬਣੇ ਫਿਰ ਸਿੱਖ ਕਿਵੇਂ ਅੱਤਵਾਦੀ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਦੇ ਬਿਆਨ ਨੇ ਸਿੱਖ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਡੀ.ਜੀ.ਪੀ. ਖ਼ਿਲਾਫ਼ ਮੁਕਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸਿੱਖ ਸੰਗਤ ਤੇ ਬਾਕੀ ਧਰਮਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੀਆ ਅਫ਼ਵਾਹਾਂ ਉੱਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।