ਰਾਗੀ ਹਰਨਾਮ ਸਿੰਘ ਤੇ ਬਾਬਾ ਹਰਚਰਨ ਸਿੰਘ ਦੇ ਅਕਾਲ ਚਲਾਣੇ 'ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤਾ ਦੁੱਖ ਦਾ ਪ੍ਰਗਟਾਵਾ - ਬਾਬਾ ਹਰਚਰਨ ਸਿੰਘ ਕਮਾਨੇ ਵਾਲੇ
ਤਲਵੰਡੀ ਸਾਬੋ: ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲਿਆਂ ਬੁੱਧਵਾਰ ਨੂੰ ਅਚਾਨਕ ਅਕਾਲ ਚਲਾਣਾ ਕਰ ਗਏ। ਇਸੇ ਨਾਲ ਹੀ ਪੰਜਾਬ ਹਰਿਆਣਾ ਦੀ ਸਤਿਕਾਰਿਤ ਧਾਰਮਿਕ ਹਸਤੀ ਬਾਬਾ ਹਰਚਰਨ ਸਿੰਘ ਕਮਾਨੇ ਵਾਲੇ ਵੀ ਮੰਗਵਾਲ ਦੀ ਰਾਤ ਅਕਾਲ ਚਲਾਣਾ ਕਰ ਗਏ ਸਨ। ਇਨ੍ਹਾਂ ਧਾਰਕਿਮ ਸ਼ਖਸੀਅਤਾਂ ਦੇ ਇਸ ਦੁਨੀਆ ਤੋਂ ਤੁਰ ਜਾਣ ਦੇ ਨਾਲ ਸਿੱਖ ਸੰਗਤਾਂ ਵਿੱਚ ਦੁੱਖ ਪਾਇਆ ਜਾ ਰਿਹਾ ਹੈ। ਇਨ੍ਹਾਂ ਧਾਰਮਿਕ ਸ਼ਖਸੀਅਤਾਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ।