ਗੁਰਦਾਸ ਮਾਨ ਵਿਵਾਦ ‘ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਅੰਮ੍ਰਿਤਸਰ: ਗੁਰਦਾਸ ਮਾਨ ਵੱਲੋਂ ਡੇਰਾ ਲਾਡੀ ਸ਼ਾਹ ਦੀ ਤੁਲਨਾ ਸ੍ਰੀ ਗੁਰੂ ਅਮਰਦਾਸ ਜੀ ਨਾਲ ਕਰਨ ਨੂੰ ਲੈਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਗੁਰਦਾਸ ਮਾਨ ਨੂੰ ਇਸ ਤਰ੍ਹਾਂ ਦੀ ਸ਼ਬਦਾਵਲੀ ਦਾ ਇਸਤੇਮਾਲ ਨਹੀਂ ਕਰਨਾ ਚਾਹੀਦੀ ਸੀ। ਜਥੇਦਾਰ ਨੇ ਕਿਹਾ ਕਿ ਗੁਰੂ ਅਮਰਦਾਸ ਸਾਹਿਬ ਦੀ ਵੰਸ਼ਕ ਸਿੱਖ ਸੰਗਤ ਹੈ ਜੋ ਗੁਰੂ ਮਰਿਆਦਾ ਦੀ ਪਾਲਣਾ ਕਰਦੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਹੋਰ ਕੋਈ ਅੰਸ਼-ਵੰਸ਼ ਨਹੀਂ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਖਿਲਾਫ਼ ਕਾਰਵਾਈ ਨੂੰ ਲੈਕੇ ਸ਼੍ਰੋਮਣੀ ਕਮੇਟੀ ਨੂੰ ਚਾਰਾਜੋਈ ਕਰਨੀ ਚਾਹੀਦੀ ਹੈ। ਇਸ ਮੌਕੇ ਜਥੇਦਾਰ ਨੇ ਕਿਹਾ ਕਿ ਪਾਕਿਸਤਾਨ ਅਤੇ ਖਾਸ ਕਰ ਅਫਗਾਨਿਸਤਾਨ ਦੇ ਵਿੱਚ ਸਾਡੇ ਜੋ ਇਤਿਹਾਸਿਕ ਸਥਾਨ ਹਨ ਉਨ੍ਹਾਂ ਨੂੰ ਸੰਭਾਲਣ ਦੇ ਲਈ ਆਵਾਜ਼ ਚੁੱਕਣੀ ਚਾਹੀਦੀ ਹੈ।