ਸਾਕਾ ਨੀਲਾ ਤਾਰਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕੌਮ ਨੂੰ ਸੰਦੇਸ਼
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਮਵਾਰ ਨੂੰ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆ ਕਿਹਾ ਕਿ ਸਿੱਖ ਕੌਮ ਜਿੱਥੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ 1984 ਨੂੰ ਹੋਏ ਫੌਜੀ ਹਮਲੇ ਨੂੰ ਯਾਦ ਕਰੇਗੀ, ਉਥੇ ਹੀ ਛੇਂਵੇ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਇਸ ਦਿਨ ਪ੍ਰਕਾਸ਼ ਦਿਹਾੜਾ ਮਨਾਵੇਗੀ। ਉਨ੍ਹਾਂ ਨੇ ਕੌਮ ਨੂੰ ਘੱਲੂਘਾਰਾ ਦਿਵਸ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੋ ਸੰਗਤ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਹੀਂ ਪੁੱਜ ਸਕੇਗੀ, ਉਹ ਘਰਾਂ ਵਿੱਚ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਸਾਰਿਤ ਹੋਣ ਵਾਲੇ ਕੀਰਤਨ ਨੂੰ ਸ੍ਰਵਨ ਕਰਨ। ਉਨ੍ਹਾਂ ਕਿਹਾ ਕਿ 6 ਜੂਨ ਨੂੰ ਕੌਮ ਇਹ ਜ਼ਰੂਰ ਸੋਚੇ ਕਿ ਅਸੀਂ ਹੁਣ ਤੱਕ ਕੀ ਖੱਟਿਆ ਅਤੇ ਕੀ ਗੁਆਇਆ ਹੈ।
Last Updated : Jun 1, 2020, 6:44 PM IST