ਜਥੇਦਾਰ ਰਘਬੀਰ ਸਿੰਘ ਦੀ ਕੇਂਦਰੀ ਸਰਕਾਰ ਨੂੰ ਅਪੀਲ - farmers law Repeal
ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਵੀ ਕੇਂਦਰ ਸਰਕਾਰ (Central Government) ਵੱਲੋਂ ਖੇਤੀ ਕਾਨੂੰਨ ਵਾਪਸ (agricultural law withdrawal) ਲੈਣ ਦੇ ਕੀਤੇ ਗਏ ਐਲਾਨ ਦਾ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਇਸ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕੀਤੀਆਂ ਕੇਂਦਰ ਸਰਕਾਰ (Central Government) ਨੂੰ ਸੰਸਦ ਵਿੱਚ ਇਕ ਸ਼ੋਕ ਮਤਾ ਲਿਆ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਇੱਕ ਅਪੀਲ ਵੀ ਕੀਤੀ ਗਈ ਹੈ ਕਿ ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੇਣ ਦਾ ਵੀ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।