'ਪੰਥਕ ਰੋਸ ਦਿਵਸ' ਵਿੱਚ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਮਤਾ ਪਾਸ - ਪੰਥਕ ਰੋਸ ਦਿਵਸ
ਅੰਮ੍ਰਿਤਸਰ: ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਐਤਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਇਕੱਠ ਕੀਤਾ, ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਹਾਲ ਹੀ ਦੇ ਦਿਨਾਂ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਖਿਲਾਫ 'ਪੰਥਕ ਰੋਸ ਦਿਵਸ' ਸਮਾਗਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕੀਤਾ। ਇਸ ਇਕੱਠ ਵਿੱਚ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਅਤੇ ਮਾਮਲੇ ਦੀ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ।