ਇੰਤਕਾਲ ਫੀਸਾਂ 'ਚ ਵਾਧੇ ਦੀ ਅਕਾਲੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਨੇ ਕੀਤੀ ਨਿਖੇਧੀ
ਬਠਿੰਡਾ: ਪੰਜਾਬ ਸਰਕਾਰ ਵੱਲੋਂ ਇੰਤਕਾਲ ਫੀਸਾਂ 'ਚ ਕੀਤੇ ਵਾਧੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕੋਰੋਨਾ ਕਾਰਨ ਆਰਥਿਕ ਮੰਦੀ ਵਿੱਚੋਂ ਗੁਜ਼ਰ ਰਹੀ ਕਿਸਾਨੀ ਨੂੰ ਇਸ ਨਾਲ ਹੋਰ ਧੱਕਾ ਲੱਗੇਗਾ। ਸਿੱਧੂ ਨੇ ਕਿਹਾ ਕਿ ਹਾਲਾਤ ਨੂੰ ਦੇਖਦਿਆਂ ਚਾਹੀਦਾ ਤਾਂ ਇਹ ਸੀ ਕਿ ਇੰਤਕਾਲ ਫੀਸ ਅੱਧੀ ਕੀਤੀ ਜਾਂਦੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ, ਮੁੱਖ ਮੰਤਰੀ ਵਿਧਾਇਕਾਂ ਤੱਕ ਨੂੰ ਨਹੀਂ ਮਿਲਦੇ। ਅਫਸਰਸ਼ਾਹੀ ਵੱਲੋਂ ਸਰਕਾਰ ਚਲਾਈ ਜਾ ਰਹੀ ਹੈ, ਜਿਸ ਕਾਰਨ ਸੂਬੇ ਦੀ ਹਾਲਤ ਮੰਦੀ ਹੁੰਦੀ ਜਾ ਰਹੀ ਹੈ।