ਮਾਨਸਾ 'ਚ ਬੇਰੁਜ਼ਗਾਰ ਨੌਜਵਾਨਾਂ ਲਈ ਲੱਗਿਆ ਰੁਜ਼ਗਾਰ ਮੇਲਾ - unemployed youth in Mansa
ਮਾਨਸਾ: ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਦੇਣ ਦੇ ਵਾਅਦੇ ਤਹਿਤ ਕਸਬੇ ਝੂਨੀਰ ਵਿੱਚ 6ਵੇਂ ਮੈਗਾ ਰੁਜ਼ਗਾਰ ਮੇਲੇ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਰੁਜ਼ਗਾਰ ਮੇਲੇ ਵਿੱਚ ਪਹੁੰਚੀਆਂ 22 ਨਾਮਵਰ ਕੰਪਨੀਆਂ 1800 ਨੌਜਵਾਨਾਂ ਦਾ ਚੋਣ ਕਰਨਗੀਆਂ। ਮੇਲੇ ਦੀ ਪ੍ਰਧਾਨਤਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੁ ਨੇ ਕੀਤੀ। ਮੇਲੇ ਵਿੱਚ ਪੁੱਜੇ ਨੌਜਵਾਨਾਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਚੰਗਾ ਕਦਮ ਹੈ ਕਿਉਂਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਦੇ ਨਾਲ ਬੇਰੁਜ਼ਗਾਰਾਂ ਨੂੰ ਨੌਕਰੀ ਹਾਸਲ ਕਰਨ ਦੇ ਮੌਕੇ ਮਿਲਣਗੇ ਅਤੇ ਉਨ੍ਹਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਉਪਲੱਬਧ ਹੋਵੇਗਾ।