ਸੁਲਤਾਨਪੁਰ ਲੋਧੀ ਵਿਖੇ ਜੋੜ ਮੇਲਾ ਧੂਮ-ਧਾਮ ਨਾਲ ਮਨਾਇਆ ਗਿਆ - ਕਪੂਰਥਲਾ
ਇਥੋਂ ਦੇ ਨੇੜੇ ਪਿੰਡ ਡੱਲਾ ਵਿਖ਼ੇ ਇਤਿਹਾਸਿਕ ਗੁਰਦੁਆਰਾ ਡੱਲਾ ਸਾਹਿਬ ਵਿਖੇ ਜੋੜ ਮੇਲਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਉਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਵਾਈ। ਇਤਿਹਾਸਕ ਨਗਰ ਡੱਲਾ ਕਪੂਰਥਲਾ ਜ਼ਿਲ੍ਹਾ ਦੀ ਤਹਿਸੀਲ ਸੁਲਤਾਨਪੁਰ ਲੋਧੀ 'ਚ ਹੈ, ਜਿਸ ਨੂੰ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਤੋਂ ਲੈ ਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੱਕ ਚਾਰ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ। ਮਨਪ੍ਰੀਤ ਸਿੰਘ ਕਥਾਵਾਚਕ ਗੁਰੂਦਵਾਰਾ ਭਾਈ ਡੱਲਾ ਨੇ ਗੱਲਬਾਤ ਕਰਦਿਆਂ ਦੱਸਿਆ ਭਾਈ ਲਾਲੂ ਜੀ ਦੇ ਜੱਦੀ ਘਰ ਵਾਲੀ ਥਾਂ 'ਤੇ ਡੱਲਾ ਨਗਰ ਵਿਖੇ ਆਲੀਸ਼ਾਨ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਸੁਸ਼ੋਭਿਤ ਹੈ, ਜਿੱਥੇ ਹਰ ਸਾਲ ਅੱਸੂ ਮਹੀਨੇ ਦੀ ਮੱਸਿਆ ਨੂੰ ਧਾਰਮਿਕ ਜਥੇਬੰਦੀਆਂ ਅਤੇ ਸਮੂਹ ਇਲਾਕਾ। ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ।