ਜੋਗਿੰਦਰ ਸਿੰਘ ਮਾਨ ਬਣੇ ਪੰਜਾਬ ਐਗਰੋ ਦੇ ਚੇਅਰਮੈਨ - ਪੰਜਾਬ ਐਗਰੋ
ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ। ਅਹੁਦਾ ਸੰਭਾਲਣ ਤੋਂ ਬਾਅਦ ਮਾਨ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਜਿਸ ਤਰੀਕੇ ਨਾਲ ਪੰਜਾਬ ਨੂੰ ਪਹਿਲਾਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਨੇ ਉਸੇ ਤਰ੍ਹਾਂ ਐਗਰੋ ਇੰਡਸਟਰੀ 'ਚ ਵੀ ਆਪਣੀ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣਗੇ।