ਸਾਂਝਾ ਅਧਿਆਪਕ ਮੋਰਚਾ ਨੇ ਸਿੱਖਿਆ ਮੰਤਰੀ ਦਾ ਫੂਕਿਆ ਪੁਤਲਾ - Joint Teachers Front
ਸ੍ਰੀ ਮੁਕਤਸਰ ਸਾਹਿਬ: ਪੰਜਾਬ 'ਚ ਜਿਥੇ ਸਫ਼ਾਈ ਸੇਵਕਾਂ ਨੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ, ਉਥੇ ਹੀ ਹੁਣ ਅਧਿਆਪਕ ਵਰਗ ਵੀ ਸਰਕਾਰ ਖਿਲਾਫ਼ ਪ੍ਰਦਰਸ਼ਨ 'ਤੇ ਉਤਰ ਆਇਆ ਹੈ। ਇਸ ਨੂੰ ਲੈਕੇ ਸ੍ਰੀ ਮੁਕਤਸਰ ਸਾਹਿਬ 'ਚ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਵਲੋਂ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਖਾਲੀ ਅਸਾਮੀਆਂ ਨੂੰ ਭਰਿਆ ਨਹੀਂ ਜਾ ਰਿਹਾ ਅਤੇ ਨਾਲ ਹੀ ਬਦਲੀਆਂ ਰੋਕੀਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਛੁੱਟੀਆਂ 'ਚ ਅਧਿਆਪਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।