ਫ਼ਿਰੋਜ਼ਪੁਰ: ਪੱਤਰਕਾਰੀ ਭਾਈਚਾਰੇ 'ਤੇ ਹੋ ਰਹੇ ਜ਼ੁਲਮਾਂ ਖਿਲਾਫ਼ ਲਗਾਇਆ ਧਰਨਾ - Protest
ਫ਼ਿਰੋਜ਼ਪੁਰ: ਜ਼ਿਲ੍ਹੇ ਦੇ ਪੱਤਰਕਾਰਾਂ ਨੇ ਪ੍ਰਸ਼ਾਸਨ ਖਿਲਾਫ਼ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਪੱਤਰਕਾਰਾਂ ਨੇਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੈਸ ਕਲਬ ਦੇ ਪੱਤਰਕਾਰਾਂ 'ਤੇ ਨਾਜਾਇਜ ਪਰਚੇ ਦਰਜ ਹੋ ਰਹੇ ਹਨ ਜਿਸ ਨੂੰ ਲੈ ਕੇ ਪ੍ਰਸ਼ਾਸਨ ਨੂੰ ਸ਼ਿਕਾਇਤ ਵੀ ਕੀਤੀ ਹਈ ਪਰ ਇਹ ਸ਼ਿਕਾਇਤਾਂ ਪ੍ਰਸ਼ਾਸਨ ਦੇ ਟੈਬਲਾਂ ਦਾ ਸ਼ਿੰਗਾਰ ਬਣ ਕੇ ਰਹਿ ਗਈਆਂ ਹਨ।ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਗੁੰਡਿਆਂ ਵੱਲੋਂ ਧਮਕੀਆਂ ਵੀ ਦਿੱਤੀ ਜਾ ਰਹੀਆਂ ਹਨ। ਪ੍ਰਸ਼ਾਸਨ ਅੱਗੇ ਅਪੀਲ਼ ਕਰਦੇ ਉਨ੍ਹਾਂ ਕਿਹਾ ਕਿ ਪੱਤਰਕਾਰ ਭਾਈਚਾਰੇ ਵੱਲ ਵੀ ਧਿਆਨ ਦਿੱਤਾ ਜਾਵੇ।