ਅੰਮ੍ਰਿਤਸਰ: ਪੱਤਰਕਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਨੇ ਪੁਲਿਸ ਕਮਿਸ਼ਨਰ ਦੇ ਦਫਤਰ ਦਾ ਕੀਤਾ ਘਿਰਾਓ - ਪੱਤਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ
ਅੰਮ੍ਰਿਤਸਰ: ਜ਼ਿਲ੍ਹੇ ਚ ਪੱਤਰਕਾਰਾਂ ਅਤੇ ਜਾਗਦਾ ਜਮੀਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਪੁਲਿਸ ਕਮਿਸ਼ਨਰ ਦੇ ਦਫਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੁਝ ਪੁਲਿਸ ਮੁਲਾਜ਼ਮ ਅਤੇ ਥਾਣਾ ਹਕੀਮਾਂ ਦੀ ਇੰਚਾਰਜ ਰਾਜਵਿੰਦਰ ਕੌਰ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਦੇ ਚੇਅਰਮੈਨ ਅਮਰਿੰਦਰ ਸਿੰਘ ਨੇ ਕਿਹਾ ਕਿ ਥਾਣਾ ਗੇਟ ਹਕੀਮਾਂ ਦੀ ਪੁਲਿਸ ਵੱਲੋਂ ਪੱਤਰਕਾਰਾਂ ਨਾਲ ਅਤੇ ਲੋਕਾਂ ਨਾਲ ਬਹੁਤ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਪੱਤਰਕਾਰ ਸਨੀ ਸਹੋਤਾ ਉੱਤੇ ਨਾਜਾਇਜ਼ ਪਰਚੇ ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ ਕੀਤੇ ਜਾ ਰਹੇ ਹਨ। ਜਿਸ ਕਾਰਨ ਉਨ੍ਹਾਂ ਵੱਲੋਂ ਪੁਲਿਸ ਖਿਲਾਫ ਜੰਮਕੇ ਆਪਣੀ ਭੜਾਸ ਕੱਢਦੇ ਹੋਏ ਪੰਜਾਬ ਪੁਲਿਸ ਦਾ ਪੁਤਲਾ ਫੁਕਿਆ।