ਪੱਤਰਕਾਰਾਂ ਨੇ ਸ਼ਹੀਦ ਫੌਜੀਆਂ ਨੂੰ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ - ਭਾਰਤ-ਚੀਨ ਸਰਹੱਦ
ਲੁਧਿਆਣਾ : ਭਾਰਤ-ਚੀਨ ਸਰਹੱਦ'ਤੇ ਹੋਈ ਹਿੰਸਕ ਝੜਪ ਦੇ ਦੌਰਾਨ 20 ਭਾਰਤੀ ਜਵਾਨ ਸ਼ਹੀਦ ਹੋਏ। ਲੁਧਿਆਣਾ 'ਚ ਪੱਤਰਕਾਰ ਭਾਈਚਾਰੇ ਨੇ ਸ਼ਹੀਦ ਫੌਜ਼ੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਲੁਧਿਆਣਾ ਪ੍ਰੈਸ ਕਲੱਬ ਦੇ ਮੈਂਬਰਾਂ ਨੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਪੱਤਰਕਾਰ ਭਾਈਚਾਰੇ ਦੇ ਨਾਲ-ਨਾਲ ਆਮ ਲੋਕਾਂ 'ਚ ਚੀਨ ਦੇ ਵਿਰੁੱਧ ਰੋਸ ਦੀ ਲਹਿਰ ਵੇਖਣ ਨੂੰ ਮਿਲੀ। ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੱਤਰਕਾਰਾਂ ਨੇ ਚਾਈਨਾ ਸਰਕਾਰ ਦਾ ਪੁਤਲਾ ਫੂਕਿਆ ਤੇ ਚੀਨ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨੇ ਆਪਣੇ ਸੰਦੇਸ਼ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਸ਼ਮਨ ਦੇਸ਼ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਚਾਈਨੀਜ਼ ਸਾਮਾਨ ਦਾ ਬਾਈਕਾਟ ਕਰਨ ਦੀ ਵੀ ਅਪੀਲ ਕੀਤੀ।