ਬੱਸ ਸਫ਼ਰ ਕਰਨ ਤੋਂ ਪਹਿਲਾਂ ਵੇਖ ਲਵੋ ਇਹ ਖ਼ਬਰ - PRTC raw workers
ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪਨਬੱਸ ਅਤੇ ਪੀਆਰਟੀਸੀ ਕੱਚੇ ਕਾਮਿਆਂ ਵੱਲੋਂ ਅੱਜ ਫਿਰ ਤੋਂ ਚਾਰ ਘੰਟਿਆਂ ਲਈ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ। ਜਿਸ ਕਾਰਨ ਬੱਸ ਸੇਵਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਦਾ ਪ੍ਰਦਰਸ਼ਨ ਬੱਸ ਸਟੈਂਡ ਜਾਮ ਕਰਨ ਦਾ ਸੀ, ਪਰ ਮੁੱਖ ਮੰਤਰੀ ਵੱਲੋਂ ਬੈਠਕ ਸੰਬੰਧੀ ਸਮਾਂ ਦੇਣ ਉਪਰੰਤ ਉਨ੍ਹਾਂ ਵੱਲੋਂ ਇਹ ਗੇਟ ਰੈਲੀ ਕੀਤੀ ਜਾ ਰਹੀ ਹੈ। ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਂਦੇ ਦਿਨ੍ਹਾਂ ਵਿੱਚ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ। ਫ਼ਿਲਹਾਲ ਉਨ੍ਹਾਂ ਵੱਲੋਂ ਸਿਰਫ਼ ਚਾਰ ਘੰਟਿਆਂ ਲਈ ਹੀ ਚੱਕਾ ਜਾਮ ਕੀਤਾ ਗਿਆ ਹੈ। ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਜਲਦ ਨਹੀਂ ਮੰਨਦੀ ਤਾਂ ਆਉਂਦੇ ਦਿਨ੍ਹਾਂ ਵਿੱਚ ਉਹ ਪੱਕੀ ਹੜਤਾਲ 'ਤੇ ਵੀ ਜਾ ਸਕਦੇ ਹਨ।