ਪੰਜਾਬ

punjab

ETV Bharat / videos

ਸੰਤ ਬਾਬਾ ਹਰਨਾਮ ਸਿੰਘ ਵੈਲਫੇਅਰ ਕਲੱਬ ਤੇ ਐਨਆਰਆਈ ਭਾਈਚਾਰੇ ਨੇ ਕਰਵਾਇਆ ਕੱਬਡੀ ਟੂਰਨਾਮੈਂਟ

By

Published : Feb 18, 2020, 7:33 PM IST

ਹੁਸ਼ਿਆਰਪੁਰ ਦੇ ਨਗਰ ਮੌਲਾ 'ਚ ਸੰਤ ਬਾਬਾ ਹਰਨਾਮ ਸਿੰਘ ਵੈਲਫੇਅਰ ਕਲੱਬ ਤੇ ਐਨਆਰਆਈ ਭਾਈਚਾਰੇ ਵੱਲੋਂ ਕੱਬਡੀ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ 'ਚ ਨਾਮੀਂ ਖਿਡਾਰੀਆਂ ਨੇ ਹਿੱਸਾ ਲਿਆ। ਕਬੱਡੀ ਟੂਰਨਾਮੈਂਟ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੂਲੇਵਾਲ ਰਾਠਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਸਮੇਂ-ਸਮੇਂ ਸਿਰ ਕਰਵਾਉਂਦੇ ਰਹਿਣਾ ਚਾਹੀਦਾ ਹੈ।

ABOUT THE AUTHOR

...view details