ਕਮਲ ਨਾਥ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ: ਹਰਸਿਮਰਤ ਬਾਦਲ - harsmirat kaur badal on kamal nath
1984 ਦੇ ਵਿੱਚ ਹੋਏ ਸਿੱਖ ਕਤਲੇਆਮ ਕੇਸਾਂ ਦੀ ਮੁੜ ਜਾਂਚ ਲਈ ਬਣਾਈ ਗਈ ਐਸ.ਆਈ.ਟੀਮ. ਵੱਲੋਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੇ ਵਿਰੁੱਧ ਮੁੜ ਕੇਸ ਖੋਲ੍ਹ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ। ਹਰਸਿਮਰਤ ਨੇ ਕਿਹਾ ਕਿ ਲੰਮੇ ਸਮੇਂ ਤੋਂ ਬਾਅਦ ਕਮਲ ਨਾਥ ਦੇ ਵਿਰੁੱਧ ਕਾਰਵਾਈ ਸ਼ੁਰੂ ਹੋਈ ਹੈ ਜੋ ਕਿ 1984 ਦੰਗਿਆਂ ਦਾ ਮੁੱਖ ਆਰੋਪੀ ਹੈ। ਇਸ ਦੇ ਨਾਲ ਹੀ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਜੇ ਕਾਂਗਰਸ ਨੇ ਹੁਣ ਵੀ ਕਮਲ ਨਾਥ ਤੋਂ ਅਸਤੀਫ਼ਾ ਨਾ ਲਿਆ ਤਾਂ ਇਹ ਸਰਮਨਾਕ ਗੱਲ ਹੋਵੇਗੀ।