ਕਮਲ ਸ਼ਰਮਾ ਦਾ ਹੋਇਆ ਅੰਤਿਮ ਸਸਕਾਰ, ਪੁੱਜੀਆਂ ਵੱਡੀਆਂ ਸਿਆਸੀ ਹਸਤੀਆਂ - ਸੰਸਦ ਸੋਮ ਪ੍ਰਕਾਸ਼
ਸਾਬਕਾ ਭਾਜਪਾ ਸੂਬਾ ਪ੍ਰਧਾਨ ਕਮਲ ਸ਼ਰਮਾ ਦਾ ਅੰਤਿਮ ਸਸਕਾਰ ਫਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ। ਇਸ ਮੌਕੇੇ ਵੱਡੀਆਂ ਸਿਆਸੀ ਹਸਤੀਆਂ ਪਹੁੰਚੀਆਂ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸੰਸਦ ਸੋਮ ਪ੍ਰਕਾਸ਼, ਭਾਜਪਾ ਆਗੂ ਵਿਜੇ ਸਾਂਪਲਾ ਵੀ ਮੌਜੂਦ ਸਨ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।