ਫ਼ਤਿਹਵੀਰ ਦੀ ਮੌਤ ਤੇ ਕਾਂਗੜ ਦਾ ਗ਼ੈਰ-ਜ਼ਿੰਮੇਵਾਰਾਨਾ ਬਿਆਨ - gurpreet singh kangar
ਚੰਡੀਗੜ੍ਹ: ਸੰਗਰੂਰ ਦੇ ਪਿੰਡ ਭਗਵਾਨਪੁਰ 'ਚ 200 ਫੁੱਟ ਡੂੰਘੇ ਬੋਲਵੈਲ 'ਚ ਡਿੱਗੇ ਫ਼ਤਿਹਵੀਰ ਦੀ ਮੌਤ ਤੋਂ ਬਾਅਦ ਸਾਰੇ ਸਿਆਸੀ ਆਗੂ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ। ਇਸੇ ਵਿਚਕਾਰ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟਾਇਆ ਅਤੇ ਕਿਹਾ ਕਿ ਇਸ ਘਟਨਾ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ। ਸਰਕਾਰ ਨੇ ਹਰ ਸੰਭਵ ਕੋਸ਼ਿਸ਼ ਕੀਤੀ ਪਰ ਫ਼ਤਿਹਵੀਰ ਨੂੰ ਬਚਾਇਆ ਨਹੀਂ ਜਾ ਸਕਿਆ। ਇਹ ਰੱਬ ਦਾ ਭਾਣਾ ਸੀ ਇਸ ਦੇ ਲਈ ਦੋਸ਼ੀ ਕੋਈ ਵੀ ਨਹੀਂ ਹੋ ਸਕਦਾ।