ਸਰਕਾਰ ਖਿਲਾਫ਼ ਹੜਤਾਲ 'ਤੇ ਆਏ ਕਨੂੰਨਗੋ ਅਤੇ ਪਟਵਾਰੀ - Kanungo and Patwari
ਗੁਰਦਾਸਪੁਰ: ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਨੂੰਨਗੋ ਐਸੋਸੀਏਸ਼ਨ ਵੱਲੋਂ ਪਟਵਾਰੀਆਂ ਦੀ ਨਵੀਂ ਭਰਤੀ ਨੂੰ ਲੈਕੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਸਰਕਾਰ ਵਲੋਂ ਨਵੀਂ ਭਰਤੀ ਨਾ ਕਰਕੇ ਉਨ੍ਹਾਂ ਕੋਲ ਵਾਧੂ ਚਾਰਜ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦ ਨਵੀਂ ਭਰਤੀ ਕਰੇ। ਇਸ ਨੂੰ ਲੈਕੇ ਉਨ੍ਹਾਂ ਰੋਜ਼ਾਨਾ ਦੋ ਘੰਟੇ ਦੀ ਹੜਤਾਲ ਸ਼ੁਰੂ ਕੀਤੀ ਹੈ। ਇਸ ਮੌਕੇ ਪਟਵਾਰਖਾਨੇ ਕੰਮ ਕਰਵਾਉਣ ਆਏ ਲੋਕਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਖੱਜ਼ਲਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਪ੍ਰਦਰਸ਼ਨ ਕਰ ਰਹੇ ਪਟਵਾਰੀਆਂ ਦੀ ਮੰਗ ਜਾਇਜ਼ ਹੈ, ਜਿਸ 'ਤੇ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ।