ਅਕਾਲੀ ਉਮੀਦਵਾਰ ਰੋਜ਼ੀ ਬਰਕੰਦੀ ਨੇ ਨਾਮਜ਼ਦਗੀ ਕੀਤੀ ਦਾਖ਼ਲ - ਉਮੀਦਵਾਰ ਰੋਜ਼ੀ ਬਰਕੰਦੀ
ਸ੍ਰੀ ਮੁਕਤਸਰ ਸਾਹਿਬ: ਪੂਰੇ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਜਿਸ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਦੇ ਅਕਾਲੀ ਦਲ ਤੇ ਬਾਦਲ ਦੇ ਉਮੀਦਵਾਰ ਰੋਜ਼ੀ ਬਰਕੰਦੀ ਵੱਲੋਂ ਆਪਣੇ ਵਰਕਰਾਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਐਸਡੀਐਮ ਦੇ ਸਾਹਮਣੇ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਉਮੀਦਵਾਰ ਰੋਜ਼ੀ ਬਰਕੰਦੀ ਦਾ ਕਹਿਣਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਫਿਰ ਮੇਰੇ 'ਤੇ ਵਿਸ਼ਵਾਸ ਕਰਕੇ ਮੈਨੂੰ ਟਿਕਟ ਦਾ ਮਾਣ ਬਖਸ਼ਿਆ ਹੈ ਅਤੇ ਆਪਣੇ ਇਲਾਕੇ ਦੇ ਲੋਕਾਂ ਲਈ ਹਰ ਮੁਸ਼ਕਿਲ ਅਤੇ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰਾਂਗਾ। ਇਸ ਦੇ ਨਾਲ ਹੀ, ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬੀਐਸਪੀ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ।