ਕਪੂਰਥਲਾ 23 ਤੋਂ 31 ਮਾਰਚ ਤੱਕ ਲੌਕਡਾਊਨ, ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ - kapurthala shut downs
ਕੋਰੋਨਾ ਵਾਇਰਸ ਦੇ ਬਚਾਅ ਲਈ ਜਿੱਥੇ ਪੂਰੇ ਦੇਸ਼ ਵਿੱਚ ਕਈ ਥਾਵਾਂ ਨੂੰ ਲੌਕਡਾਊਨ ਕਰ ਦਿੱਤਾ ਗਿਆ ਹੈ, ਉੱਥੇ ਹੀ ਕਪੂਰਥਲਾ ਪ੍ਰਸ਼ਾਸ਼ਨ ਨੇ ਵੀ ਸੋਮਵਾਰ ਸਵੇਰੇ 6 ਵਜੇ ਤੋਂ 31 ਮਾਰਚ ਤੱਕ ਕਪੂਰਥਲਾ ਨੂੰ ਲਾਕ ਡਾਊਨ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਦਿਪਤੀ ਉੱਪਲ ਨੇ ਦੱਸਿਆ ਕਿ ਲਾਕ ਡਾਊਨ ਦੌਰਾਨ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ ਤੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਹੋਵੇਗਾ। ਇਸ ਦੇ ਨਾਲ ਹੀ ਸੀਨੀਅਰ ਸਿਟੀਜਨ ਲਈ ਖ਼ਾਸ ਸੁਵਿਧਾਵਾਂ ਦਾ ਪ੍ਰਬੰਧ ਹੋਵੇਗਾ। ਇਸ ਤੋਂ ਇਲਾਵਾ ਜੇਕਰ 50 ਸਾਲ ਤੋਂ ਵੱਧ ਉਮਰ ਦੇ ਲੋਕ ਕਿਸੇ ਵੀ ਮੁਸ਼ਕਿਲ ਸਬੰਧੀ ਜ਼ਿਲਾ ਪ੍ਰਸ਼ਾਸਨ ਵੱਲੋਂ ਦਿੱਤੇ ਨੰਬਰ 'ਤੇ ਸੰਪਰਕ ਕਰਦੇ ਹਨ ਤਾਂ ਉਨ੍ਹਾਂ ਨੂੰ 1000 ਰੁਪਏ ਤੱਕ ਦਾ ਸਾਮਾਨ ਨਕਦ ਪੈਸੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾਣਗੀਆਂ।