ਕਰਮਵੀਰ ਗੁਰਾਇਆ ਨੇ ਹਰਿੰਦਰ ਕਾਹਲੋਂ ਦੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ
ਚੰਡੀਗੜ੍ਹ: ਭਾਜਪਾ ਦੇ ਨਵ-ਨਿਯੁਕਤ ਸੂਬਾਈ ਬੁਲਾਰੇ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ (Advocate Harinder Singh Kahlon) ਨੇ ਪਾਰਟੀ ਲਈ ਨਵੀਂ ਮੁਸੀਬਤ ਛੇੜ ਦਿੱਤੀ ਹੈ। ਉਨ੍ਹਾਂ ਨੇ ਅਹੁਦਾ ਸੰਭਾਲਦਿਆਂ ਹੀ ਕਿਸਾਨਾਂ ਨੂੰ ਡਾਂਗਾਂ ਮਾਰ-ਮਾਰ ਕੇ ਭਜਾਉਣ ਦਾ ਬਿਆਨ ਦੇ ਕੇ ਮਾਹੌਲ ਭਖਾ ਦਿੱਤਾ ਹੈ। ਜਿਨ੍ਹਾਂ ਦੇ ਬਿਆਨਾਂ 'ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਰਮਵੀਰ ਗੁਰਾਇਆ ਨੇ ਕਿਹਾ ਕਿ ਭਾਜਪਾ ਨੂੰ ਅਜਿਹੇ ਬਿਆਨ ਦੇਣ ਵੇਲੇ ਸ਼ਰਮ ਆਉਣੀ ਚਾਹੀਦੀ ਹੈ। ਇੱਕ ਪਾਸੇ ਕਿਸਾਨ ਜਥੇਬੰਦੀਆਂ (Farmer groups) ਨੇ ਕਾਹਲੋਂ ਦੇ ਬਿਆਨ ਦੀ ਅਲੋਚਨਾ ਕੀਤੀ ਹੈ, ਦੂਜੇ ਪਾਸੇ ਵਿਰੋਧੀ ਸਿਆਸੀ ਪਾਰਟੀਆਂ (Political parties) ਦੇ ਨਾਲ ਹੀ ਬੀਜੇਪੀ ਲੀਡਰਾਂ (BJP leaders) ਨੇ ਵੀ ਇਸ ਬਿਆਨ ਦੀ ਨਿੰਦਾ ਕੀਤੀ ਹੈ। ਜਿਸ ਲਈ ਕਾਹਲੋਂ ਨੂੰ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।