'ਕਾਰ ਸੇਵਾ ਦੇ ਨਾਂਅ ਉੱਤੇ ਅਖੌਤੀ ਡੇਰਾਵਾਦ ਕਰਦੇ ਹਨ ਉਗਰਾਹੀ' - ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ
ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਕਰਨੈਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਕਾਰ ਸੇਵਾ ਦੇ ਨਾਂਅ 'ਤੇ ਸਿਰਫ਼ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਦੇ ਉੱਤਰਾਧਿਕਾਰੀ ਬਾਬਾ ਗੁਲਜਾਰ ਸਿੰਘ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਕਾਰਜ ਕਰ ਰਹੇ ਹਨ। ਇਸ ਦੇ ਨਾਲ ਹੀ ਸੰਗਤ ਵੱਲੋਂ ਉਨ੍ਹਾਂ ਦੀ ਹੀ ਮਦਦ ਕੀਤੀ ਜਾਵੇ। ਜਥੇਦਾਰ ਪੰਜੋਲੀ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਵਿੱਚ ਕਈ ਡੇਰੇ ਹਨ ਤੇ ਉਹ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਾਰ ਸੇਵਾ ਦੇ ਨਾਂਅ 'ਤੇ ਉਗਰਾਹੀ ਕਰਦੇ ਹਨ ਜਦੋਂ ਕਿ ਉਨ੍ਹਾਂ ਦਾ ਕਾਰ ਸੇਵਾ ਨਾਲ ਕਿਸੇ ਤਰ੍ਹਾਂ ਦਾ ਵਾਸਤਾ ਨਹੀਂ ਹੈ। ਇਸ ਕਰਕੇ ਬਾਬਾ ਗੁਲਜ਼ਾਰ ਸਿੰਘ ਜੋ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸਮੇਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੇਵਾ ਕਾਰਜ ਕਰ ਰਹੇ ਹਨ ਉਨ੍ਹਾਂ ਦੀ ਹੀ ਹਰ ਪੱਖੋਂ ਮਦਦ ਕੀਤੀ ਜਾਵੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ ਸਾਉਣੀ ਦੀ ਫ਼ਸਲ ਦੀ ਸੇਵਾ ਵੀ ਸਿਰਫ਼ ਬਾਬਾ ਗੁਲਜਾਰ ਸਿੰਘ ਨੂੰ ਹੀ ਸੇਵਾ ਦਾ ਮੌਕਾ ਦਿੱਤਾ ਜਾਵੇ।