ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਹੱਕ 'ਚ ਬੋਲੇ ਕਰਨੈਲ ਸਿੰਘ ਪੰਜੋਲੀ - ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ
ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਦੇ ਦੌਰਾਨ ਉਨ੍ਹਾਂ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਹੱਕ 'ਚ ਬੋਲਦੇ ਹੋਏ ਕਿਹਾ ਕਿ ਇਹ ਟਕਰਾਅ ਬੇਹਦ ਮੰਦਭਾਗਾ ਹੈ। ਉਨ੍ਹਾਂ ਆਖਿਆ ਕਿ ਇਸ ਆਪਸੀ ਝਗੜੇ ਨੂੰ ਬਿਨਾਂ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੇ ਮਿਲ ਬੈਠ ਕੇ ਸ਼ਾਂਤੀ ਨਾਲ ਸੁਲਝਾ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਪੰਥਕ ਹਿਤਾਂ ਲਈ ਇਸ ਆਪਸੀ ਟਕਰਾਅ 'ਤੇ ਰੋਕਣਾ ਬੇਹਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਟਕਰਾਅ ਦੋ ਭਰਾਵਾਂ ਵਿਚਾਲੇ ਜੰਗ ਵਰਗਾ ਮਾਹੌਲ ਬਣਾ ਰਿਹਾ ਹੈ। ਉਨ੍ਹਾਂ ਕਿਹਾ ਸਿੱਖਾਂ ਦੇ ਸਿਰਮੌਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਹੈ ਕੀ ਜੇਕਰ ਕੋਈ ਵੀ ਵਿਅਕਤੀ ਪੰਥ ਤੋਂ ਦੂਰ ਹੋਣਾ ਚਾਹੁੰਦਾ ਹੈ, ਜਾਂ ਕੋਈ ਵਿਵਾਦ ਹੈ, ਤਾਂ ਰਣਜੀਤ ਸਿੰਘ ਨੂੰ ਚਾਹੀਦਾ ਹੈ ਕਿ ਉਹ ਖ਼ੁਦ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਪੰਜ ਮੈਂਬਰੀ ਕਮੇਟੀ ਦੇ ਸਾਹਮਣੇ ਆਪਣੀ ਸਮੱਸਿਆ ਦੱਸ ਕੇ ਗੱਲਬਾਤ ਰਾਹੀਂ ਇਸ ਦਾ ਹੱਲ ਕੱਢਣ। ਉਨ੍ਹਾਂ ਕਿਹਾ ਕਿ ਅਸੀਂ ਹਰੇਕ ਤਰੀਕੇ ਦੇ ਨਾਲ ਲੰਬੀ ਗੱਲਬਾਤ ਲੰਬੀ ਚਰਚਾ ਕਰਨ ਲਈ ਤਿਆਰ ਹਾਂ।