ਕਰਨਾਲ ਲਾਠੀਚਾਰਜ: ਕਿਸਾਨਾਂ ਨੇ ਜਾਮ ਕੀਤੇ ਨੈਸ਼ਨਲ 'ਤੇ ਸਟੇਟ ਹਾਈਵੇਅ - ਲਾਠੀਚਾਰਜ
ਬਠਿੰਡਾ: ਹਰਿਆਣਾ ਦੇ ਕਰਨਾਲ 'ਚ ਕਿਸਾਨਾਂ ਤੇ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਸਮੁੱਚੇ ਪੰਜਾਬ ਵਿੱਚ 2 ਘੰਟਿਆਂ ਲਈ ਸਟੇਟ ਅਤੇ ਨੈਸ਼ਨਲ ਹਾਈ ਵੇਅ ਜਾਮ ਕਰਨ ਕੇ ਪੰਜਾਬ ਦੇ ਕਿਸਾਨਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਸਮਾਂ ਤਿੰਨ ਖੇਤੀਬਾੜੀ ਬਿੱਲ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਉਹ ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਕਰਦੇ ਰਹਿਣਗੇ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਡੰਡੇ ਦੇ ਜ਼ੋਰ ਤੇ ਦਬਾਉਣਾ ਚਾਹੁੰਦੀ ਹੈ ਤਾਂ ਉਹ ਹਰਗਿਜ਼ ਨਹੀਂ ਡਰਨਗੇ। ਪੰਜਾਬ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਕਰਨਾਲ ਵਿਖੇ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮਚਾਰੀਆਂ ਅਤੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।