'ਕੌਣ ਬਣੇਗਾ ਪਿਆਰੇ ਦਾ ਪਿਆਰਾ' ਮੁਕਾਬਲੇ ਦੀ ਪ੍ਰੀਖਿਆ 22 ਫਰਵਰੀ ਨੂੰ - ਗੁਰਮਤਿ ਪ੍ਰੀਖਿਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਗੁਰਮਤਿ ਪ੍ਰੀਖਿਆ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਸ਼ੁਰੂ ਕੀਤੀ ਗਈ ਸੀ। ਇਸ ਪ੍ਰੀਖਿਆ ਦਾ ਸੈਮੀਫਾਇਨਲ 22 ਫਰਵਰੀ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਗੱਲਬਾਤ ਕਰਦਿਆਂ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਬਲਜਿੰਦਰ ਸਿੰਘ ਤੇ ਹੋਰਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਧਰਮ ਦੇ ਨਾਲ ਜੋੜਨ ਲਈ ਇਹ ਮੁਕਾਬਲਿਆਂ ਦਾ ਆਯੋਜਨ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਉਨ੍ਹਾਂ ਨੇ ਐਸਜੀਪੀਸੀ ਖੇਤਰ ਫ਼ਤਿਹਗੜ੍ਹ ਸਾਹਿਬ ਦੇ ਸਾਰੇ ਸਰਕਾਰੀ ਤੇ ਗ਼ੈਰ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਇੱਕ ਕਿਤਾਬ ਦਿੱਤੀ ਗਈ ਸੀ ਜਿਸ ਦੇ ਬਾਅਦ ਲਗਭਗ ਛੇ ਹਜ਼ਾਰ ਬੱਚਿਆਂ ਨੇ ਅੰਡਰ 15 ਤੇ ਉਸ ਤੋਂ ਵੱਧ ਉਮਰ ਦੇ ਬੱਚਿਆਂ ਦੇ ਦੋ ਗਰੁੱਪ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਲਗਭਗ ਇੱਕ ਹਜ਼ਾਰ ਬੱਚਿਆਂ ਦੀ ਫਾਈਨਲ ਦੇ ਲਈ ਚੋਣ ਕੀਤੀ ਗਈ ਹੈ। ਇਨ੍ਹਾਂ ਸਾਰੇ ਬੱਚਿਆਂ ਦਾ 22 ਫਰਵਰੀ ਨੂੰ ਪਹਿਲਾਂ ਇੱਕ ਲਿਖਤੀ ਟੈਸਟ ਹੋਵੇਗਾ ਜਿਸ ਵਿੱਚੋਂ 10 ਟਾਪਰ ਚੁਣੇ ਜਾਣਗੇ ਤੇ ਬਾਅਦ ਵਿੱਚ ਫਾਈਨਲ ਮੁਕਾਬਲਾ ਹੋਵੇਗਾ। ਭਾਈ ਰੰਧਾਵਾ ਨੇ ਦੱਸਿਆ ਕਿ ਇਸ ਵਿੱਚ ਸ਼੍ਰੋਮਣੀ ਕਮੇਟੀ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਜਿੱਤਣ ਵਾਲੇ ਪਹਿਲੇ ਤਿੰਨ ਬੱਚਿਆਂ ਨੂੰ 2 ਐਲਈਡੀ ਤੇ ਇਕ ਗੇਅਰ ਵਾਲਾ ਸਾਈਕਲ, ਸੀਨੀਅਰ ਗਰੁੱਪ ਵਿੱਚ ਪਹਿਲੇ ਨੰਬਰ 'ਤੇ ਰਹਿਣ ਵਾਲੇ ਨੂੰ ਮੋਟਰਸਾਈਕਲ, ਦੂਸਰੇ ਨੰਬਰ ਵਾਲੇ ਨੂੰ ਐਲਈਡੀ ਤੇ ਤੀਜੇ ਨੰਬਰ 'ਤੇ ਰਹਿਣ ਵਾਲੇ ਨੂੰ ਗੇਅਰ ਵਾਲਾ ਸਾਈਕਲ ਇਨਾਮ ਵਜੋਂ ਦਿੱਤਾ ਜਾਵੇਗਾ।