ਸ੍ਰੀ ਫ਼ਤਿਹਗੜ੍ਹ ਸਾਹਿਬ 'ਚ 'ਕੌਣ ਬਣੇਗਾ ਪਿਆਰੇ ਦਾ ਪਿਆਰਾ'' ਗੁਰਮਤਿ ਪ੍ਰੀਖਿਆ ਦਾ ਆਯੋਜਨ - 'ਕੌਣ ਬਣੇਗਾ ਪਿਆਰੇ ਦਾ ਪਿਆਰਾ'' ਗੁਰਮਤਿ ਪ੍ਰੀਖਿਆ ਦਾ ਆਯੋਜਨ
ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਬੱਚਿਆਂ ਲਈ ''ਕੌਣ ਬਣੇਗਾ ਪਿਆਰੇ ਦਾ ਪਿਆਰਾ'' ਗੁਰਮਤਿ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਪ੍ਰੀਖਿਆ ਦਾ ਫਾਈਨਲ ਮੁਕਾਬਲਾ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜਸਮੀਤ ਕੌਰ ਨਾਂਅ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜੇਤੂ ਰਹੀ। ਇਸ ਤੋਂ ਇਲਾਵਾ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਜੇਤੂਆਂ ਨੂੰ ਮੋਟਰਸਾਈਕਲ, ਸਾਈਕਲ ਤੇ ਐਲਈਡੀ ਇਨਾਮ ਵਜੋਂ ਵੱਡੇ ਗਏ ਤੇ ਭਾਗ ਲੈਣ ਵਾਲੇ ਬੱਚਿਆਂ ਨੂੰ 1 ਹਜ਼ਾਰ ਰੁਪਏ ਉਤਸ਼ਾਹਿਤ ਰਾਸ਼ੀ ਦੇ ਤੌਰ 'ਤੇ ਦਿੱਤੇ ਗਏ। ਇਸ ਗੁਰਮਤਿ ਪ੍ਰੀਖਿਆ ਬਾਰੇ ਦੱਸਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਗੁਰਮਤਿ ਪ੍ਰੀਖਿਆ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ, ਸਿੱਖਾਂ ਦੀ ਬਾਣੀ ਤੇ ਸਿੱਖਾਂ ਦੀ ਕੁਰਬਾਨੀਆਂ ਬਾਰੇ ਜਾਣੂ ਕਰਵਾਉਣ ਲਈ ਆਯੋਜਿਤ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਜੇਕਰ ਅਜਿਹੇ ਧਾਰਮਿਕ ਸਮਾਗਮ ਹਰ ਜ਼ਿਲ੍ਹੇ 'ਚ ਕਰਵਾਏ ਜਾਣ ਤਾਂ ਸਮਾਜ ਵਿਚੋਂ ਆਪਣੇ ਆਪ ਹੀ ਸਮਾਜਿਕ ਕੁਰੀਤੀਆਂ ਦਾ ਖ਼ਾਤਮਾ ਹੋ ਸਕਦਾ ਹੈ।