550 ਸਾਲਾ ਪ੍ਰਕਾਸ਼ ਪੁਰਬ: ਚੋਹਲਾ ਸਾਹਿਬ 'ਚ ਕਰਵਾਏ ਢਾਡੀ ਅਤੇ ਕਵੀਸ਼ਰੀ ਮੁਕਾਬਲੇ - Chohla Sahib in tarn taran
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋ ਚੋਹਲਾ ਸਾਹਿਬ ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਝਾ ਜੋਨ ਦੇ ਢਾਡੀ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਢਾਡੀ ਮੁਕਾਬਲਿਆਂ ਵਿੱਚ 7 ਅਤੇ ਕਵੀਸ਼ਰੀ ਮੁਕਾਬਲਿਆਂ ਵਿੱਚ 18 ਟੀਮਾਂ ਨੇ ਭਾਗ ਲਿਆ। ਇਸ ਮੌਕੇ ਐਸਜੀਪੀਸੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਬਰ ਸੁਖਵੰਸ਼ ਸਿੰਘ ਪੰਨੂ ਦਾ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੁਕਾਬਲਿਆਂ ਵਿੱਚ ਪਹਿਲੇ 4 ਸਥਾਨਾ ਤੇ ਜੇਤੂ ਰਹੀਆਂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ।