Kejriwal ਨੇ ਘਰੋ-ਘਰੀ ਵੋਟਾਂ ਮੰਗੀਆਂ - ਕੇਜਰੀਵਾਲ ਨੇ ਘਰੋ-ਘਰੀ ਵੋਟਾਂ ਮੰਗੀਆਂ
ਖਰੜ:ਆਮ ਆਦਮੀ ਪਾਰਟੀ ਵੱਲੋਂ ਬੁੱਧਵਾਰ ਨੂੰ ਖਰੜ ਵਿਖੇ ਚੋਣ ਪ੍ਰਚਾਰ ਕੀਤਾ ਗਿਆ (AAP hold campaign in kharar)। ਇਸ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਘਰੋ-ਘਰੀ (kejriwal goes door to door) ਜਾ ਕੇ ਲੋਕਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਮੰਗੀਆਂ (kejriwal seeks vote for aap candidate) ਤੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ। ਇਸ ਦੀ ਬਕਾਇਦਾ ਵੀਡੀਓ ਵੀ ਪਾਰਟੀ ਨੇ ਆਪਣੇ ਫੇਸਬੁੱਕ ਅਕਾਉਂਟ ’ਤੇ ਸ਼ੇਅਰ ਕੀਤੀ। ਇਸ ਦੇ ਨਾਲ ਹੀ ਕੇਜਰੀਵਾਲ ਨੇ ਟਵੀਟ ਕਰਕੇ ਵੀ ਆਪਣੇ ਵੱਲੋਂ ਕੀਤੇ ਪ੍ਰਚਾਰ ਦੀ ਜਾਣਕਾਰੀ ਸਾਂਝੀ ਕੀਤੀ। ਜਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਚੋਣ ਰੈਲੀਆਂ ਕਰਨ ਉੱਤੇ ਰੋਕ ਲਗਾਈ ਹੋਈ ਹੈ ਤੇ ਬੁੱਧਵਾਰ ਨੂੰ ਕੇਜਰੀਵਾਲ ਚੰਡੀਗੜ੍ਹ ਆਏ ਸੀ ਤੇ ਇਸੇ ਦੌਰਾਨ ਉਨ੍ਹਾਂ ਖਰੜ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ।