ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ - ਅੰਮ੍ਰਿਤਸਰ
ਅੰਮ੍ਰਿਤਸਰ : ਪੰਜਾਬ ਦੀ ਸਿਆਸਤ ਚ ਹਰ ਰੋਜ਼ ਨਵੇਂ ਤੋਂ ਨਵਾਂ ਰੋਮਾਂਚਿਕ ਮੋੜ ਦੇਖਣ ਨੂੰ ਮਿਲਦਾ ਹੈ। ਆਮ ਆਦਮੀ ਪਾਰਟੀ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ ਅਤੇ ਸਾਬਕਾ ਆਈ.ਜੀ ਕੁੰਵਰ ਵਿਜੈ ਪ੍ਰਤਾਪ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕੀਤਾ। ਇਸ ਉਪਰੰਤ ਕੇਜਰੀਵਾਲ ਸਮੇਤ ਆਪ ਦੀ ਲੀਡਰਸ਼ਿਪ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਪੰਜਾਬ ਵਿੱਚ ਆਪ ਵੱਲੋਂ ਮੁੱਖ ਮੰਤਰੀ ਲਈ ਸਿੱਖ ਚੇਹਰਾ ਅੱਗੇ ਲਿਉਣ ਲਈ ਕਿਹਾ ਗਿਆ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੀ ਸਿਆਸਤ ਦੀ ਗਰਮਾਹਟ ਪੂਰੇ ਸਿਖ਼ਰਾ ਤੇ ਹੈ।