ਜਨਮ ਦਿਨ 'ਤੇ ਕੇਵਲ ਢਿੱਲੋਂ ਨੇ ਕੀਤਾ ਰੋਡ ਸ਼ੋਅ, ਕਿਹਾ- ਕਾਂਗਰਸ ਦੀ ਹੋਵੇਗੀ ਜਿੱਤ
ਬਰਨਾਲਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਆਪਣੇ ਜਨਮ ਦਿਨ ਮੌਕੇ ਬਰਨਾਲਾ 'ਚ ਰੋਡ ਸ਼ੋਅ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਸਮਰਥਕਾਂ ਨੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ। ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ 23 ਮਈ ਨੂੰ ਕਾਂਗਰਸ ਦੀ ਜਿੱਤ ਹੋਵੇਗੀ ਅਤੇ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।