ਕੇਵਲ ਸਿੰਘ ਢਿੱਲੋਂ ਨੇ ਕੀਤਾ ਵੱਡੀ ਜਿੱਤ ਦਾ ਦਾਅਵਾ - online punjabi news
ਲੋਕ ਸਭਾ ਚੋਣਾਂ 'ਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਆਪਣਾ ਚੋਣ ਪ੍ਰਚਾਰ ਇੱਕ ਵਿਸ਼ਾਲ ਰੋਡ ਸ਼ੋਅ ਨਾਲ ਸਮਾਪਤ ਕੀਤਾ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਵੱਡੇ ਫ਼ਰਕ ਨਾਲ ਨਾ ਸਿਰਫ਼ ਸੰਗਰੂਰ ਸਗੋਂ ਪੰਜਾਬ ਦੀਆਂ 13 ਚੋਂ 13 ਸੀਟਾਂ ਤੇ ਜਿੱਤ ਦਰਜ ਕਰਨ ਜਾ ਰਹੀ ਹੈ। ਇਸ ਮੌਕੇ ਰੋਡ 'ਚ ਪਹੁੰਚੇ ਕਾਂਗਰਸੀ ਨੇਤਾ ਵਿਜੇਇੰਦਰ ਸਿੰਘ ਸਿੰਗਲਾ ਨੇ ਕਿਹਾ ਕਿ ਵਰਕਰਾਂ 'ਚ ਕਾਫ਼ੀ ਉਤਸ਼ਾਹ ਹੈ ਅਤੇ ਪੂਰੇ ਪੰਜਾਬ ਚੋਂ ਕਾਂਗਰਸੀ ਉਮੀਦਵਾਰ ਵੱਡੀ ਜਿੱਤ ਪ੍ਰਪਾਤ ਕਰਨਗੇ।