ਸੁਖਪਾਲ ਖਹਿਰਾ ਨੇ ਸ਼ੁਰੂ ਕੀਤੀ ਮੁਹਿੰਮ, 'ਮੈਂ ਵੀ ਹਾਂ ਅਰਵਿੰਦਰ ਭਲਵਾਨ' - arvinder singh bhalwan
ਜਲੰਧਰ: ਕੁੱਝ ਦਿਨ ਪਹਿਲਾਂ ਕਪੂਰਥਲਾ ਦੇ ਢਿੱਲਵਾਂ ਇਲਾਕੇ ਵਿੱਚ ਪੰਜਾਬ ਪੁਲਿਸ ਦੇ ਏਐੱਸਆਈ ਵੱਲੋਂ ਕਤਲ ਕੀਤੇ ਗਏ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਭਲਵਾਨ ਦਾ ਮਾਮਲਾ ਸਿਆਸੀ ਰੂਪ ਲੈਂਦਾ ਜਾ ਰਿਹਾ ਹੈ। ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮ੍ਰਿਤਕ ਖਿਡਾਰੀ ਦੇ ਪਰਿਵਾਰ ਦੀ ਮਦਦ ਕਰਨ ਦੀ ਗੱਲ ਕਹੀ। ਖਹਿਰਾ ਨੇ ਐਸਆਈ ਹਰਜੀਤ ਸਿੰਘ ਦਾ ਉਦਾਹਰਣ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਪੁਲਿਸ ਵਾਲੇ 'ਤੇ ਹਮਲਾ ਹੁੰਦਾ ਹੈ ਤਾਂ ਉਸ ਨੂੰ ਹਰ ਤਰ੍ਹਾਂ ਦੀ ਸੁਵਿਧਾ ਦਿੱਤੀ ਜਾਂਦੀ ਹੈ। ਹੁਣ ਜਦੋਂ ਇੱਕ ਏਐਸਆਈ ਵੱਲੋਂ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਕਤਲ ਕੀਤਾ ਗਿਆ ਤਾਂ ਮੁੱਖ ਮੰਤਰੀ ਚੁੱਪ ਹਨ। 'ਮੈਂ ਵੀ ਹਾਂ ਅਰਵਿੰਦਰ ਪਹਿਲਵਾਨ' ਨਾਂਅ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਖਹਿਰਾ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਅਰਵਿੰਦਰ ਸਿੰਘ ਦੇ ਪਰਿਵਾਰ ਨੂੰ ਮੁਆਵਜ਼ੇ ਵਜੋਂ ਇੱਕ ਕਰੋੜ ਦਿੱਤਾ ਜਾਵੇ।