ਖ਼ਾਲਿਸਤਾਨ ਸਮਰੱਥਕ ਮਹਿਲਾਂ ਨੇ ਬੱਚੇ ਨੂੰ ਦਿੱਤਾ ਜਨਮ - ਗੁਰਦਾਸਪੁਰ
ਕੁੱਝ ਮਹੀਨੇ ਪਹਿਲਾਂ ਦਿੱਲੀ ਦੇ ਹਵਾਈ ਅੱਡੇ ਤੋਂ ਪੁਲਿਸ ਨੇ ਇੱਕ ਖ਼ਾਲਿਸਤਾਨ ਸਮਰੱਥਕ ਜਸਬੀਰ ਕੌਰ ਨਾਂਅ ਦੀ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਉਸ ਸਮੇਂ ਪ੍ਰੈਗਨੇਂਟ ਸੀ। ਕੱਲ੍ਹ ਉਸ ਨੇ ਗੁਰਦਾਸਪੁਰ ਦੇ ਸਰਕਰੀ ਹਸਪਤਾਲ ਵਿਖੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਜਾਣਕਾਰੀ ਮੁਤਾਬਕ ਇਸ ਸਮੇਂ ਉਹ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ਼ ਅਧੀਨ ਹੈ ਜਿੱਥੇ ਉਸ ਨੂੰ ਸਖ਼ਤ ਸੁਰੱਖਿਆ ਹੇਠਾਂ ਰੱਖਿਆ ਗਿਆ ਹੈ। ਜਾਣਕਾਰੀ ਦਿੰਦਿਆਂ ਡਾ. ਜੋਤੀ ਨੇ ਦੱਸਿਆ ਕਿ 2 ਦਿਨ ਪਹਿਲਾਂ ਇਸ ਮਹਿਲਾਂ ਨੂੰ ਕੇਂਦਰੀ ਜੇਲ੍ਹ ਤੋਂ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਲਿਆਂਦਾ ਗਿਆ ਸੀ। ਜਿੱਥੇ ਉਸ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਂ ਅਤੇ ਬੱਚਾ ਦੋਵੇਂ ਠੀਕ ਹਨ।