ਖੰਨਾ ਫਾਇਰ ਬ੍ਰਿਗੇਡ ਨੇ ਕੋਚਿੰਗ ਸੈਂਟਰਾਂ ਨੂੰ ਹਿਦਾਇਤਾਂ ਕੀਤੀਆਂ ਜਾਰੀ - punjabi khabran
ਬੀਤੇ ਦਿਨੀ ਹੋਏ ਸੁਰਤ ਅਗਨੀ ਕਾਂਡ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਜੇਕਰ ਗੱਲ ਕੀਤੀ ਜਾਵੇ ਖੰਨਾ ਦੀ ਤਾਂ ਖੰਨਾ ਅੱਗ ਬੁਝਾਊ ਵਿਭਾਗ ਨੇ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਲਈ ਪਹਿਲਾਂ ਹੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਬਾਬਤ ਖੰਨਾ ਦੇ ਫਾਇਰ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਾਰੇ ਸ਼ੋਰੂਮਾਂ ਅਤੇ ਸਟੱਡੀ ਸੈਂਟਰਾਂ ਦੀ ਜਾਂਚ ਕਰ ਰਹੇ ਹਨ ਅਤੇ ਪੜਤਾਲ ਦੌਰਾਨ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਖਾਮੀ ਨਜ਼ਰ ਆਉਂਦੀ ਹੈ ਤਾਂ ਸਭੰਧਤ ਸੈਂਟਰਾਂ ਨੂੰ ਨੋਟਿਸ ਜਾਰੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸਹੂਲਤਾਂ ਪੂਰੀਆਂ ਨਹੀਂ ਕਰੇਗਾ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।