ਪੰਜਾਬ

punjab

By

Published : May 2, 2020, 6:27 PM IST

ETV Bharat / videos

ਖੰਨਾ ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਮਿਲਿਆ ਕੋਰੋਨਾ ਪੌਜ਼ੀਟਿਵ, ਸੰਪਰਕ 'ਚ ਆਏ ਪੁਲਿਸ ਅਧਿਕਾਰੀ ਕੀਤੇ ਗਏ ਕੁਆਰੰਟੀਨ

ਲੁਧਿਆਣਾ: ਪੰਜਾਬ 'ਚ ਕੋਰੋਨਾ ਪੌਜ਼ੀਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਹੁਣ ਤੱਕ ਸੂਬੇ 'ਚ 621 ਕੋਰੋਨਾ ਪੌਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬਾਹੋਮਾਜਰਾ ਵਿਖੇ ਪੁਲਿਸ ਵਲੋਂ ਨਕਲੀ ਸ਼ਰਾਬ ਦੀ ਇੱਕ ਫੈਕਟਰੀ 'ਚ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਚੋਂ 1 ਮੁਲਜ਼ਮ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ, ਜਿਸ ਦੇ ਚਲਦੇ ਪੁਲਿਸ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੰਨਾ ਦੇ ਐਸਐਮਓ ਡਾ. ਰਜਿੰਦਰ ਗੁਲਾਟੀ ਨੇ ਦੱਸਿਆ ਕਿ ਹੁਣ ਤੱਕ ਖੰਨਾ ਸ਼ਹਿਰ 'ਚ 3 ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਚੋਂ ਇੱਕ ਮਹਿਲਾ, ਇੱਕ ਖੇਤੀਬਾੜੀ ਮਜਦੂਰ ਤੇ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇੱਕ ਮੁਲਜ਼ਮ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਰਿਪੋਰਟ ਪੌਜ਼ੀਟਿਵ ਆਉਣ ਮਗਰੋਂ ਪੁਲਿਸ ਮੁਲਾਜ਼ਮਾਂ ਦੇ ਸੈਂਪਲ ਲਈ ਜਾ ਰਹੇ ਹਨ ਤੇ ਮੁਲਜ਼ਮ ਦੇ ਸੰਪਰਕ 'ਚ ਆਉਣ ਵਾਲੇ ਸਾਰੇ ਹੀ ਪੁਲਿਸ ਮੁਲਾਜ਼ਮਾਂ ਨੂੰ ਇਕਾਂਤਵਾਸ 'ਚ ਰੱਖਿਆ ਗਿਆ ਹੈ।

ABOUT THE AUTHOR

...view details