ਦਾਗੀ ਅਧਿਕਾਰੀਆਂ ਨੂੰ ਬਚਾਉਣ 'ਚ ਜੁੱਟੀ ਖੱਟਰ ਸਰਕਾਰ:ਹਰਪਾਲ ਚੀਮਾ
ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ (Harpal Cheema) ਨੇ ਕਰਨਾਲ ਦੇ ਐਸ.ਡੀ.ਐਮ (S.D.M)ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਨਾਲ ਵਿੱਚ ਸੰਵਿਧਾਨ ਦੇ ਵਿਰੁੱਧ ਗਏ ਅਤੇ ਸ਼ਾਂਤੀਪੂਰਵਕ ਵਿਰੋਧ ਕਰ ਰਹੇ ਕਿਸਾਨਾਂ ਦੇ ਸਿਰ ਤੋੜਨ ਦੇ ਆਦੇਸ਼ ਦਿੱਤੇ ਸਨ। ਪਰ ਭਾਜਪਾ ਸਰਕਾਰ (BJP government) ਨੇ ਅਜੇ ਤੱਕ ਉਨ੍ਹਾਂ ਨੂੰ ਬਰਖ਼ਾਸਤ ਨਹੀ ਕੀਤਾ ਗਿਆ। ਜੋ ਕਿ ਦਿਖਾਉਂਦਾ ਹੈ ਕਿ ਦਾਗੀ ਅਧਿਕਾਰੀਆਂ(Tainted officers) ਨੂੰ ਹਰਿਆਣਾ ਦੀ ਭਾਜਪਾ ਸਰਕਾਰ (BJP government) ਵੱਲੋਂ ਕਿਵੇਂ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਕਿਸਾਨਾਂ ਦੀ ਗੱਲ ਸੁਣੇ ਅਤੇ ਤਿੰਨ ਖੇਤੀ ਕਾਨੂੰਨ ( Three agricultural laws) ਰੱਦ ਕਰਨ ਦੀ ਮੰਗ ਵੀ ਕੀਤੀ ਹੈ।