ਤਰਨਤਾਰਨ ਚ ਆਪ-ਕਾਂਗਰਸ ਨੂੰ ਵੱਡਾ ਝਟਕਾ ! - 50 families joined Shiromani Akali Dal
ਤਰਨਤਾਰਨ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸੂਬੇ ਦੀ ਸਿਆਸਤ ਭਖਦੀ ਜਾ ਰਹੀ ਹੈ। ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਘਰਿਆਲਾ ਖੁਰਦ ਤੋਂ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਦੱਸਿਆ ਕਿ ਇਹ ਜੋ 50 ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਅਤੇ ਇਹ ਕਾਂਗਰਸ ਅਤੇ ਆਪ ਨੂੰ ਛੱਡ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਪਾਰਟੀ ਵਿੱਚ ਸ਼ਾਮਿਲ ਹੋਏ ਇੰਨ੍ਹਾਂ ਪਰਿਵਾਰ ਨੂੰ ਅਕਾਲੀ ਆਗੂ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਣ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਧੰਨਵਾਦ ਵੀ ਕੀਤਾ ਹੈ।