ਖੇਮਕਰਨ ਪੁਲਿਸ ਨੇ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਦਾ ਟਰੈਕਟਰ ਤੇ ਜੇਬੀਸੀ ਕੀਤੀ ਜਬਤ - ਨਜਾਇਜ਼ ਮਾਈਨਿੰਗ ਕਰਦੇ ਹੋਏ ਟਰੈਕਟਰ ਅਤੇ ਜੇਬੀਸੀ ਨੂੰ ਕਾਬੂ
ਤਰਨ ਤਾਰਨ: ਖੇਮਕਰਨ ਪੁਲਿਸ ਨੇ ਮੁਖਬਰੀ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਨਜਾਇਜ਼ ਮਾਈਨਿੰਗ ਕਰਦੇ ਹੋਏ ਟਰੈਕਟਰ ਅਤੇ ਜੇਬੀਸੀ ਨੂੰ ਜਬਤ ਕੀਤਾ ਹੈ। ਜਾਂਚ ਅਧਿਕਾਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰੀ ਮਿਲੀ ਸੀ ਕਿ ਪਿੰਡ ਗਜ਼ਲ ਹਵੇਲੀਆਂ 'ਚ ਨਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਛਾਪਾ ਮਾਰਿਆ ਤਾਂ ਉੱਥੇ ਮਾਈਨਿੰਗ ਹੋ ਰਹੀ, ਪੁਲਿਸ ਨੂੰ ਵੇਖ ਉੱਥੇ ਮੌਜੂਦ ਲੋਕ ਭੱਜਣ 'ਚ ਸਫਲ ਹੋ ਗਏ। ਉਨ੍ਹਾਂ ਦੱਸਿਆ ਕਿ ਇੱਕ ਜੇਬੀਸੀ ਅਤੇ ਟਰੈਕਟਰ ਟਰਾਲੀ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਮੁਲਜ਼ਮਾਂ ਦੀ ਭਾਲ ਜਾਰੀ ਹੈ।