ਖੇਮਕਰਨ ਦੇ ਦੁਕਾਨਦਾਰਾਂ ਨੇ ਪ੍ਰਸ਼ਾਸਨ ਅੱਗੇ ਬਾਜ਼ਾਰ ਖੋਲ੍ਹੇ ਜਾਣ ਦੀ ਲਾਈ ਗੁਹਾਰ - tarn taran curfew latest news
ਤਰਨਤਾਰਨ: ਸਰਹੱਦੀ ਕਸਬਾ ਖੇਮਕਰਨ ਵਿੱਚ ਕੋਰੋਨਾ ਦੇ ਮਰੀਜ਼ ਪੌਜ਼ੀਟਿਵ ਆਉਣ ਤੋਂ ਬਾਅਦ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੇ ਸਾਰੇ ਸ਼ਹਿਰ, ਕਸਬੇ ਪਿੰਡਾਂ ਆਦਿ ਵਿੱਚ ਦੁਕਾਨਾਂ ਖੋਲ੍ਹਣ ਲਈ ਸਮਾਂਬੱਧ ਹੁਕਮ ਜਾਰੀ ਕੀਤੇ ਗਏ ਸਨ ਪਰ ਕਸਬਾ ਖੇਮਕਰਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੁਕਾਨਦਾਰਾਂ ਨੂੰ ਦੁਕਾਨਾਂ ਨਹੀਂ ਖੋਲ੍ਹਣ ਦੇ ਰਿਹਾ, ਜਿਸ ਦੇ ਚੱਲਦੇ ਸ਼ੁੱਕਰਵਾਰ ਨੂੰ ਖੇਮਕਰਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਬਾਜ਼ਾਰ ਖੋਲ੍ਹੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇੱਕ ਜ਼ਿਲ੍ਹੇ ਵਿੱਚ ਦੋ ਤਰ੍ਹਾਂ ਦੇ ਕਾਨੂੰਨ ਲਾਗੂ ਨਹੀਂ ਕਰ ਸਕਦਾ ਕਿ ਬਾਕੀ ਸਾਰਾ ਜ਼ਿਲ੍ਹਾ ਖੁੱਲ੍ਹੇ ਅਤੇ ਖੇਮਕਰਨ ਨੂੰ ਬੰਦ ਰੱਖਿਆ ਜਾਵੇ।