ਥਾਣਾ ਖੇੜੀ ਨੌਧ ਸਿੰਘ ਪੁਲਿਸ ਵੱਲੋਂ ਇੱਕ ਵਿਅਕਤੀ ਤੋਂ ਬਰਾਮਦ ਕੀਤੀ 2.5 ਕਿਲੋਂ ਅਫ਼ੀਮ - ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ
ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਥਾਣਾ ਖੇੜੀ ਨੌਧ ਸਿੰਘ ਪੁਲਿਸ ਵੱਲੋਂ ਇੱਕ ਵਿਅਕਤੀ ਕੋਲੋ 2.5 ਕਿੱਲੋ ਅਫ਼ੀਮ ਬਰਾਮਦ ਕੀਤੀ ਗਈ ਹੈ। ਇਸ ਮੌਕੇ ਡੀਐਸਪੀ ਖਮਾਣੋਂ ਨੇ ਪ੍ਰੈੱਸ ਕਾਨਫ੍ਰੰਸ ਕਰ ਦੱਸਿਆ ਕਿ ਥਾਣਾ ਮੁਖੀ ਖੇੜੀ ਨੌਧ ਸਿੰਘ ਇੰਸਪੈਕਟਰ ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ, ਜਿਸ ਦੌਰਾਨ ਉਨ੍ਹਾਂ ਨੂੰ 2.5 ਕਿਲੋਂ ਅਫ਼ੀਮ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਦੋਸ਼ੀਆਂ 'ਤੇ ਛੇਤੀ ਤੋਂ ਛੇਤੀ ਕਾਰਵਾਈ ਕੀਤੀ ਜਾਵੇਗੀ।