ਪੁਰਾਣੀ ਰੰਜਸ਼ ਨੂੰ ਲੈ ਕੇ ਕਤਲ ਕੀਤਾ
ਕਪੂਰਥਲਾ : ਕਪੂਰਥਲਾ ਦੇ ਪਿੰਡ ਤਲਵੰਡੀ ਪੁਰਦਲ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਨੌਜਵਾਨ ਦਾ ਉਸਦੇ ਸਰੀਕੇ 'ਚੋਂ ਭਤੀਜਾ ਲੱਗਦੇ ਵਿਅਕਤੀ ਆਪਣੇ ਸਾਥੀਆਂ ਨਾਲ ਮਿਲ ਕੇ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪਿੰਡ ਤਲਵੰਡੀ ਪੁਰਦਲ ਦੇ ਮੌਜੂਦਾ ਸਰਪੰਚ ਰਣਦੀਪ ਕੌਰ ਦੇ ਪਤੀ ਜਗਤਾਰ ਸਿੰਘ ਉਰਫ ਗੱਗੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਰੌਲਾ ਰੱਪਾ ਪਾਇਆ ਜਾ ਰਿਹਾ ਸੀ ਇਹ ਸੁਣ ਕੇ ਰਣਦੀਪ ਸਿੰਘ ਉਰਫ ਗੱਗੀ ਨੇ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾ ਦੋਵੇਂ ਧਿਰਾਂ ਵਿੱਚ ਤਕਰਾਰ ਹੋ ਗਿਆ । ਜਿਸ ਨੂੰ ਲੈ ਕੇ ਤਹਿਸ ਵਿੱਚ ਆਏ ਉਸਦੇ ਤਾਏ ਦੇ ਪੁੱਤਰ ਹਰਭਜਨ ਸਿੰਘ ਅਤੇ ਪੋਤਰੇ ਮਨਜੋਤ ਸਿੰਘ ਜੋਤਾ ਤੇ ਦੋ ਹੋਰ ਨੌਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਉਸ ਦੀ ਮੌਤ ਹੋ ਗਈ।