ਪਟਿਆਲਾ 'ਚ ਕਿੰਨਰ ਸਮਾਜ ਨੇ ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
ਪਟਿਆਲਾ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ 'ਚ ਕਰਫਿਊ ਲਗਾਇਆ ਗਿਆ ਹੈ। ਇਸ ਦੌਰਾਨ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਲੋੜਵੰਦ ਲੋਕਾਂ ਨੂੰ ਜ਼ਰੂਰੀ ਵਸਤੂਆਂ ਵੰਡਿਆਂ ਜਾ ਰਹੀਆਂ ਹਨ। ਇਸੇ ਕੜੀ 'ਚ ਆਪਣਾ ਯੋਗਦਾਨ ਪਾਉਂਦੇ ਹੋਏ ਪਟਿਆਲੇ ਤੋਂ ਕਿੰਨਰ ਸਮਾਜ ਦੀ ਮੰਹਤ ਸਿਮਰਨ ਨੇ ਆਪਣੇ ਸਾਥੀਆਂ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਮਿਲ ਕੇ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਵੰਡਿਆ।