ਕਿਸਾਨਾਂ ਤੇ ਮਜ਼ਦੂਰਾਂ ਨੇ ਜਲੰਧਰ ਡੀਸੀ ਦਫ਼ਤਰ ਅੱਗੇ ਕੀਤੀ ਭੁੱਖ ਹੜਤਾਲ - ਐਮਐਸਪੀ ਨੂੰ ਯਕੀਨੀ
ਜਲੰਧਰ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਰਤੀ ਕਿਸਾਣਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਡੀਸੀ ਦਫ਼ਤਰ ਅੱਗੇ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ। ਉਨ੍ਹਾਂ ਨੇ 26 ਜਨਵਰੀ ਦੀ ਪਰੇਡ 'ਚ ਹਿੰਸਾ ਦੀ ਨਿੰਦਾ ਕੀਤੀ ਹੈ ਤੇ ਸਰਕਾਰ ਤੋਂ ਮੰਗ ਕੀਤੀ ਕਿ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐਮਐਸਪੀ ਨੂੰ ਯਕੀਨੀ ਬਣਾਇਆ ਜਾਵੇ ਤੇ ਕਿਸਾਨ ਆਗੂਆਂ 'ਤੇ ਹੋਏ ਝੂਠੇ ਪਰਚੇ ਰੱਦ ਕੀਤੇ ਜਾਣ।